ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੱਲਿਕਾਰਜੁਨ ਖੜਗੇ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) –ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਇੰਦਿਰਾ ਭਵਨ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਸਮੇਤ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ…

ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) –ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਇੰਦਿਰਾ ਭਵਨ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਸਮੇਤ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ, ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਕੌਮੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ।

ਇਸ ਮੌਕੇ ਔਜਲਾ ਨੇ ਕਿਹਾ ਕਿ ਦੇਸ਼ ਇਸ ਵੇਲੇ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਕਰਨਾ ਅਤੇ ਦੇਸ਼ ਨੂੰ ਤਰੱਕੀ, ਏਕਤਾ ਅਤੇ ਭਾਈਚਾਰੇ ਦੇ ਰਾਹ ‘ਤੇ ਅੱਗੇ ਲੈ ਕੇ ਜਾਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇਸ਼ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਨਿਰੰਤਰ ਸੰਘਰਸ਼ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports