ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਨਿਤਿਨ ਨਬੀਨ ਦੇ ਦੌਰੇ ਦੇ ਸੰਬੰਧ ਵਿੱਚ, ਓ.ਪੀ. ਧਨਖੜ ਅਤੇ ਬਿਕਰਮਜੀਤ ਚੀਮਾ ਨੇ ਹਰਵਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 10 ਜੂਨ (ਹਰਪਿੰਦਰ ਸੋਨੀ ): ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਉਣਗੇ। ਇਸ ਦੌਰੇ ਦੌਰਾਨ ਉਹ ਗੁਰੂਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨ ਨਮਸਤੀਕ ਵੀ ਹੋਣਗੇ! ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਆਉਣ ਤੇ ਸਵਾਗਤ ਦੀਆਂ ਤਿਆਰੀਆਂ ਲਈ ਭਾਜਪਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ, ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰ ਵਿਖੇ ਭਾਜਪਾ…

ਅੰਮ੍ਰਿਤਸਰ, 10 ਜੂਨ (ਹਰਪਿੰਦਰ ਸੋਨੀ ): ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਉਣਗੇ। ਇਸ ਦੌਰੇ ਦੌਰਾਨ ਉਹ ਗੁਰੂਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨ ਨਮਸਤੀਕ ਵੀ ਹੋਣਗੇ! ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਆਉਣ ਤੇ ਸਵਾਗਤ ਦੀਆਂ ਤਿਆਰੀਆਂ ਲਈ ਭਾਜਪਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ, ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਉਪ ਪ੍ਰਧਾਨ ਓ.ਪੀ. ਧਨਖੜ ਅਤੇ ਸੀਨੀਅਰ ਪੰਜਾਬ ਭਾਜਪਾ ਆਗੂ ਅਤੇ ਸੂਬਾ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਮੌਜੂਦ ਸਨ।

ਇਸ ਮੌਕੇ’ ਹਰਵਿੰਦਰ ਸਿੰਘ ਸੰਧੂ ਨੇ ਦੋਵਾਂ ਸੀਨੀਅਰ ਆਗੂਆਂ ਦਾ ਸਵਾਗਤ ਕੀਤਾ, ਉਨ੍ਹਾਂ ਨੂੰ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਸਨਮਾਨਿਤਕੀਤਾ।

ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਅਤੇ ਭਾਜਪਾ ਪਾਰਟੀ ਦਿਹਾਤੀ 2 ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਓ.ਪੀ. ਧਨਖੜ ਅਤੇ ਬਿਕਰਮਜੀਤ ਚੀਮਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਦੇ ਆਗੂ ਅਤੇ ਵਾਰਡ ਇੰਚਾਰਜ ਮੌਜੂਦ ਰਹੇ। ਨਿਤਿਨ ਨਬੀਨ ਦੇ ਅੰਮ੍ਰਿਤਸਰ ਦੌਰੇ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਓ.ਪੀ. ਧਨਖੜ ਨੇ ਸੰਬੋਧਨ ਕਰਦੇ ਹੋਏ! ਵਿਸਥਾਰ ਵਿੱਚ ਪਾਰਟੀ ਵਰਕਰਾਂ ਨੂੰ ਜਾਣਕਾਰੀ ਦਿੱਤੀ। ਅਤੇ ਕਿਹਾ ਕਿ ਇਸ ਦੌਰੇ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਹਰ ਪੱਧਰ ‘ਤੇ ਜ਼ਮੀਨੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਇਸ ਸਬੰਧ ਵਿੱਚ ਬੂਥ ਪੱਧਰ ਤੱਕ ਵਰਕਰਾਂ ਨੂੰ ਸਰਗਰਮ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਇਸ ਮੌਕੇ

ਬਿਕਰਮਜੀਤ ਸਿੰਘ ਚੀਮਾ ਨੇ ਸਥਾਨਕ ਮੁੱਦਿਆਂ ਅਤੇ ਸੰਗਠਨ ਦੀ ਸਥਿਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੀਡਰਸ਼ਿਪ ਦਾ ਇਹ ਦੌਰਾ ਅੰਮ੍ਰਿਤਸਰ ਅਤੇ ਪੂਰੇ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰੇਗਾ। ਅਤੇ ਨਿਤਿਨ ਨਬੀਨ ਦਾ ਅੰਮ੍ਰਿਤਸਰ ਆਉਣਾ ਪੰਜਾਬ ਸਮੇਤ ਗੁਰੂਨਗਰੀ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਅਤੇ ਊਰਜਾ ਭਰੇਗਾ। ਸਾਨੂੰ ਇਸ ਦੌਰੇ ਨੂੰ ਸਫਲ ਬਣਾਉਣ ਅਤੇ ਪਾਰਟੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ।

 

 

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਵਿੰਦਰ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦਾ ਹਰ ਭਾਜਪਾ ਵਰਕਰ ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਫੇਰੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਇਹ ਫੇਰੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਹੱਤਵਪੂਰਨ ਸਾਬਤ ਹੋਵੇਗੀ। ਇਸ ਮੌਕੇ ਸਾਰਿਆਂ ਨੇ ਸਰਬਸੰਮਤੀ ਨਾਲ ਨਿਤਿਨ ਨਬੀਨ ਦਾ ਸ਼ਾਨਦਾਰ ਸਵਾਗਤ ਕਰਨ ਅਤੇ ਉਨ੍ਹਾਂ ਦੇ ਦੌਰੇ ਨੂੰ ਸਫਲ ਬਣਾਉਣ ਦਾ ਵਾਅਦਾ ਕੀਤਾ, ਨਾਲ ਹੀ ਆਉਣ ਵਾਲੇ ਸਮਾਗਮਾਂ ਦੀ ਜ਼ਿੰਮੇਵਾਰੀ ਵੀ ਲਈ।

 

ਇਸ ਮੌਕੇ ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਸ੍ਰੀਮਤੀ ਰਮਾ ਮਹਾਜਨ, ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 1 ਮੀਨੳਰਟੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਜਾਫ਼ਰ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ ਅਤੇ ਮਨੀਸ਼ ਸ਼ਰਮਾ, ਮੀਤ ਪ੍ਰਧਾਨ ਮੀਨੂੰ ਸਹਿਗਲ, ਪਰਮਜੀਤ ਸਿੰਘ ਬੱਤਰਾ, ਮੋਹਿਤ ਮਹਾਜਨ, ਜਸਪਾਲ ਸਿੰਘ ਸ਼ੰਟੂ, ਸਰਬਜੀਤ ਸਿੰਘ ਸ਼ੰਟੀ, ਓਮ ਪ੍ਰਕਾਸ਼ ਅਨਾਰੀਆ, ਰਮਨ ਠੰਠ ਸ਼ਰਮਾ, ਮਨਜੀਤ ਸਿੰਘ ਮਹਾਜਨ, ਸ਼ਵਿੰਦਰ ਸਿੰਘ, ਮਨਿੰਦਰ ਕੌਰ ਆਦਿ ਹਾਜ਼ਰ ਸਨ | ਠੇਕੇਦਾਰ, ਸਤਪਾਲ ਡੋਗਰਾ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿਜ, ਡੌਲੀ ਭਾਟੀਆ, ਮੋਨਿਕਾ ਸ਼੍ਰੀਧਰ, ਗੋਪਾਲ ਵਰਮਾ, ਸੁਧੀਰ ਸ਼੍ਰੀਧਰ, ਸੁਧੀਰ ਅਰੋੜਾ, ਟਹਿਲ ਸਿੰਘ, ਅਮਿਤ ਅਬਰੋਲ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਬੇਦੀ, ਕਰਮਬੀਰ ਸਿੰਘ, ਰਮਨ ਰਾਠੌਰ, ਸਤੀਸ਼ ਪੁੰਜ ਵਰਮਾਨਾ, ਦਾਨਿਸ਼ ਪੁਤਲਾ, ਰਾਜਪੁਰਾ, ਦਾਨਿਸ਼ ਕੁਮਾਰ ਆਦਿ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports