ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਹਲਕਾ ਉੱਤਰੀ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਬਟਾਲਾ ਰੋਡ ’ਤੇ ਪੰਜਾਬ ਟਰੇਡਰਜ਼ ਮੀਟ ਦਾ ਸਫਲ ਆਯੋਜਨ

  ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ, ਮਨਪ੍ਰੀਤ ਸਿੰਘ ਸੇਠੀ) – ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਉੱਤਰੀ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਬਟਾਲਾ ਰੋਡ ਵਿਖੇ ਪੰਜਾਬ ਟਰੇਡਰਜ਼ ਮੀਟ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ…

 

ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ

ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ, ਮਨਪ੍ਰੀਤ ਸਿੰਘ ਸੇਠੀ) – ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਉੱਤਰੀ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਬਟਾਲਾ ਰੋਡ ਵਿਖੇ ਪੰਜਾਬ ਟਰੇਡਰਜ਼ ਮੀਟ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਪ੍ਰਸ਼ਾਸਨ ਦੇ ਸਾਹਮਣੇ ਰੱਖੇ।

ਮੀਟਿੰਗ ਵਿੱਚ ਐੱਸ.ਐੱਚ.ਓ. ਕਿਰਨਦੀਪ ਸਿੰਘ ਆਪਣੀ ਸਮੁੱਚੀ ਪੁਲਿਸ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ। ਵਪਾਰੀਆਂ ਦੀ ਸੁਰੱਖਿਆ, ਕਾਰੋਬਾਰੀ ਸਹੂਲਤਾਂ ਅਤੇ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਪਾਰੀਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।

ਟਰੇਡਰਜ਼ ਕਮਿਸ਼ਨ ਵੱਲੋਂ ਰਾਜੇਸ਼ ਵਸ਼ਨ, ਪਵਨ ਜੀ ਅਤੇ ਰਜਨੀਸ਼ ਜੀ ਨੇ ਵੀ ਮੀਟਿੰਗ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਵਪਾਰੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ।

ਚੇਅਰਮੈਨ ਰਾਹਿਲ ਖੰਨਾ ਨੇ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਅਤੇ ਨਿਰੰਤਰ ਸੰਵਾਦ ਨਾਲ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵਪਾਰਕ ਮਾਹੌਲ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਵਪਾਰੀਆਂ ਨਾਲ ਸਿੱਧੇ ਸੰਵਾਦ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਪਸੀ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ।

ਮੀਟਿੰਗ ਸੌਹਰਦਪੂਰਨ ਮਾਹੌਲ ਵਿੱਚ ਸੰਪੰਨ ਹੋਈ। ਹਾਜ਼ਰ ਵਪਾਰੀਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਇਸ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports