ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਵਿੱਚ ਉਹ ਵਿਕਾਸ ਕਾਰਜ ਹੋ ਰਹੇ ਹਨ, ਜੋ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਏ- ਐਡਵੋਕੇਟ ਹਰਪਾਲ ਨਿੱਜਰ

ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਉਨ੍ਹਾਂ ਦੇ ਹੱਕ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ…

ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਉਨ੍ਹਾਂ ਦੇ ਹੱਕ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪਾਣੀ ਦੀ ਸਪਲਾਈ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਵਿੱਚ ਉਹ ਵਿਕਾਸ ਕਾਰਜ ਹੋ ਰਹੇ ਹਨ, ਜੋ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ, ਜਦਕਿ ਮੌਜੂਦਾ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਕਾਰਜਸ਼ੈਲੀ ਨਾਲ ਵਿਕਾਸ ਨੂੰ ਨਵੀਂ ਦਿਸ਼ਾ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕੋ-ਇੱਕ ਉਦੇਸ਼ ਪੰਜਾਬ ਨੂੰ ਖੁਸ਼ਹਾਲ, ਵਿਕਸਤ ਅਤੇ ਰੰਗਲਾ ਬਣਾਉਣਾ ਹੈ। ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਐਡਵੋਕੇਟ ਨਿੱਜਰ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਜਨ-ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪੰਜਾਬ ਨੂੰ ਹੋਰ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports