ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਘਰ-ਘਰ ਜਾ ਕੇ ਹੋ ਰਿਹਾ ਹੱਲ-ਸ਼ੀਤਲ ਜੁਨੇਜਾ,ਕਪਿਲ ਚੱਡਾ

  ਟਰੇਡਰ ਕਮਿਸ਼ਨ ਬਣਾਉਣ ਵਾਲੇ ਪਹਿਲੇ ਮੁੱਖ ਮੰਤਰੀ ਹਨ ਭਗਵੰਤ ਮਾਨ : ਜੁਨੇਜਾ, ਚੱਡਾ ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ, ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੀਤਲ ਜੁਨੇਜਾ ਅਤੇ ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ…

 

ਟਰੇਡਰ ਕਮਿਸ਼ਨ ਬਣਾਉਣ ਵਾਲੇ ਪਹਿਲੇ ਮੁੱਖ ਮੰਤਰੀ ਹਨ ਭਗਵੰਤ ਮਾਨ : ਜੁਨੇਜਾ, ਚੱਡਾ

ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ,

ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੀਤਲ ਜੁਨੇਜਾ ਅਤੇ ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਬਣਾਇਆ ਗਿਆ ਟਰੇਡਰ ਕਮਿਸ਼ਨ ਪੂਰੇ ਸੂਬੇ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਵਪਾਰੀਆਂ ਨਾਲ ਸਿੱਧੀਆਂ ਬੈਠਕਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਸ਼ੀਤਲ ਜੁਨੇਜਾ ਅਤੇ ਕਪਿਲ ਚੱਡਾ ਨੇ ਕਿਹਾ ਕਿ ਪੰਜਾਬ ਦੇ ਵਪਾਰੀ, ਉਦਯੋਗਪਤੀ ਅਤੇ ਦੁਕਾਨਦਾਰ ਸੂਬੇ ਦੀ ਆਰਥਿਕਤਾ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ। ਉਹ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸਰਕਾਰੀ ਖਜ਼ਾਨੇ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਵਾਰ ਪੰਜਾਬ ਦੇ ਇਤਿਹਾਸ ਵਿੱਚ ਟਰੇਡਰ ਕਮਿਸ਼ਨ ਦਾ ਗਠਨ ਕਰਕੇ ਵਪਾਰੀਆਂ ਨੂੰ ਇੱਕ ਅਜਿਹਾ ਮੰਚ ਦਿੱਤਾ ਹੈ, ਜਿੱਥੇ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਵਿਸ਼ੇਸ਼ ਕਮਿਸ਼ਨ ਨਹੀਂ ਬਣਾਇਆ ਸੀ।

ਸ਼ੀਤਲ ਜੁਨੇਜਾ ਅਤੇ ਕਪਿਲ ਚੱਡਾ ਨੇ ਕਿਹਾ ਕਿ ਪਹਿਲਾਂ ਵਪਾਰੀਆਂ ਨੂੰ ਆਪਣੇ ਛੋਟੇ-ਛੋਟੇ ਕੰਮ ਕਰਵਾਉਣ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ, ਜਿਸ ਕਾਰਨ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਊਰਜਾ ਬਰਬਾਦ ਹੁੰਦੀ ਸੀ। ਹੁਣ ਟਰੇਡਰ ਕਮਿਸ਼ਨ ਖੁਦ ਵਪਾਰੀਆਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਜਲਦੀ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰ ਪੱਖੀ ਨੀਤੀਆਂ ਅਪਣਾ ਰਹੀ ਹੈ ਅਤੇ ਉਦਯੋਗ ਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਨਾਲ ਨਾ ਸਿਰਫ਼ ਵਪਾਰ ਨੂੰ ਪ੍ਰੋਤਸਾਹਨ ਮਿਲੇਗਾ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ ਅਤੇ ਪੰਜਾਬ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ।

ਸ਼ੀਤਲ ਜੁਨੇਜਾ,ਕਪਿਲ ਚੱਡਾ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜਾਇਜ਼ ਸਮੱਸਿਆਵਾਂ ਅਤੇ ਸੁਝਾਅ ਟਰੇਡਰ ਕਮਿਸ਼ਨ ਤੱਕ ਪਹੁੰਚਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports