ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਦੁਰਗਿਆਣਾ ਤੀਰਥ ਦੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦਾ ਸਥਾਪਨਾ ਦਿਵਸ

  ਅੰਮ੍ਰਿਤਸਰ, 24 ਜੂਨ (ਉੱਪਲ):ਸ਼੍ਰੀ ਦੁਰਗਿਆਣਾ ਤੀਰਥ ਸਥਿਤ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦਾ ਸਥਾਪਨਾ ਦਿਵਸ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 6 ਵਜੇ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਜੀ ਨੂੰ…

 

ਅੰਮ੍ਰਿਤਸਰ, 24 ਜੂਨ (ਉੱਪਲ):ਸ਼੍ਰੀ ਦੁਰਗਿਆਣਾ ਤੀਰਥ ਸਥਿਤ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦਾ ਸਥਾਪਨਾ ਦਿਵਸ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਦੀ ਅਗਵਾਈ ਹੇਠ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਸਵੇਰੇ 6 ਵਜੇ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਜੀ ਨੂੰ ਦੁੱਧ ਇਸ਼ਨਾਨ ਕਰਵਾ ਕੇ ਕੀਤੀ ਗਈ। ਇਸ ਉਪਰੰਤ ਸਵੇਰੇ 8.30 ਵਜੇ ਸ਼੍ਰਿੰਗਾਰ ਆਰਤੀ ਅਤੇ 9 ਵਜੇ ਹਰਿਨਾਮ ਸੰਕੀਰਤਨ ਕਰਵਾਇਆ ਗਿਆ। ਸ਼ਾਮ ਸਮੇਂ ਪਵਿੱਤਰ ਸਰੋਵਰ ਵਿੱਚ 6 ਵਜੇ ਨੌਕਾ ਵਿਹਾਰ ਕਰਵਾਇਆ ਗਿਆ। ਇਸ ਤੋਂ ਬਾਅਦ 7.15 ਵਜੇ ਸੰਧਿਆ ਆਰਤੀ ਅਤੇ 7.30 ਵਜੇ ਦਿਵਿਆ ਸੰਗਤ ਨਾਲ ਮਹਾਂਆਰਤੀ ਕੀਤੀ ਗਈ।

ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਪਹੁੰਚੇ ਅਤੇ ਸੰਕੀਰਤਨ ਦਾ ਆਨੰਦ ਮਾਣਿਆ। ਮੰਦਰ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ, ਸਹੂਲਤਾਂ ਅਤੇ ਲੰਗਰ-ਪ੍ਰਸਾਦ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ।

ਇਸ ਮੌਕੇ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਅਤੇ ਅਰੁਣ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦੇ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਨਾਤਨ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅੱਗੇ ਆ ਕੇ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਸਨਾਤਨ ਸੰਸਕ੍ਰਿਤੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports