ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਤਿੰਦਰ ਪਾਲ ਸਿੰਘ ਆਹਲੂਵਾਲੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ

ਅੰਮ੍ਰਿਤਸਰ, 24 ਜੂਨ (ਕੇ.ਐਲ. ਜੀਤ ਵਾਲੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਜਾਰੀ ਪੱਤਰ ਅਨੁਸਾਰ ਉੱਘੇ ਚਾਰਟਰਡ ਅਕਾਊਂਟੈਂਟ ਅਤੇ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਮੈਂਬਰ ਸ੍ਰ. ਸਤਿੰਦਰ ਪਾਲ ਸਿੰਘ ਆਹਲੂਵਾਲੀਆ ਨੂੰ ਯੂਨੀਵਰਸਿਟੀ ਦੇ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 1 ਜੁਲਾਈ 2026 ਤੋਂ 30 ਜੂਨ 2028 ਤੱਕ ਲਈ ਕੀਤੀ ਗਈ ਹੈ। ਇਸ…

ਅੰਮ੍ਰਿਤਸਰ, 24 ਜੂਨ (ਕੇ.ਐਲ. ਜੀਤ ਵਾਲੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਜਾਰੀ ਪੱਤਰ ਅਨੁਸਾਰ ਉੱਘੇ ਚਾਰਟਰਡ ਅਕਾਊਂਟੈਂਟ ਅਤੇ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਮੈਂਬਰ ਸ੍ਰ. ਸਤਿੰਦਰ ਪਾਲ ਸਿੰਘ ਆਹਲੂਵਾਲੀਆ ਨੂੰ ਯੂਨੀਵਰਸਿਟੀ ਦੇ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 1 ਜੁਲਾਈ 2026 ਤੋਂ 30 ਜੂਨ 2028 ਤੱਕ ਲਈ ਕੀਤੀ ਗਈ ਹੈ। ਇਸ ਮੌਕੇ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਸੰਸਥਾ ਦੇ ਮੁਖੀ ਸ੍ਰ. ਸੁਰਿੰਦਰਜੀਤ ਸਿੰਘ ਪਾਲ (ਸੇਵਾਮੁਕਤ ਚੀਫ ਇਨਕਮ ਟੈਕਸ ਕਮਿਸ਼ਨਰ), ਟਰਸਟੀ ਸ੍ਰ. ਜੱਜਵੀਰ ਸਿੰਘ ਆਹਲੂਵਾਲੀਆ ਟਰਸਟੀ, ਡਾਕਟਰ ਤਜਿੰਦਰ ਪਾਲ ਸਿੰਘ ਆਹਲੂਵਾਲੀਆ ਅਤੇ ਸੰਸਥਾ ਦੇ ਮੀਡੀਆ ਇੰਚਾਰਜ ਸ੍ਰ. ਹਰਪਾਲ ਸਿੰਘ ਆਹਲੂਵਾਲੀਆ ,ਸ੍ਰ ਰਜਿੰਦਰ ਸਿੰਘ ਮਰਵਾਹਾ ਨੇ ਸ੍ਰ. ਸਤਿੰਦਰ ਪਾਲ ਸਿੰਘ ਆਹਲੂਵਾਲੀਆ ਨੂੰ ਇਸ ਵੱਕਾਰੀ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸਿੱਖਿਆ, ਸਮਾਜ ਸੇਵਾ ਅਤੇ ਸਿੱਖ ਕੌਮ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਸ੍ਰ. ਆਹਲੂਵਾਲੀਆ ਇੱਕ ਯੋਗ ਪੇਸ਼ੇਵਰ ਹੋਣ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕੇਸ ਸੰਭਾਲ ਪ੍ਰਚਾਰ ਸੰਸਥਾ ਸਿੱਖ ਬੱਚੇ-ਬੱਚੀਆਂ ਦੀ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਅਤੇ ਸਮੁੱਚੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ। ਸੰਸਥਾ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਸ੍ਰ. ਸਤਿੰਦਰ ਪਾਲ ਸਿੰਘ ਆਹਲੂਵਾਲੀਆ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed