ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵ-ਨਿਯੁਕਤ ਯੂਥ ਆਗੂਆਂ ਦਾ ਸਨਮਾਨ

  ਕਨਿਸ਼ ਧਾਮੀ ਅਤੇ ਸਰਬਜੀਤ ਸਿੰਘ ਸਾਜਨ ਨੂੰ ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 24 ਜੂਨ (ਫੁੱਲਜੀਤ ਸਿੰਘ ਵਰਪਾਲ) – ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵ-ਨਿਯੁਕਤ ਅੰਮ੍ਰਿਤਸਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਕਨਿਸ਼ ਧਾਮੀ ਅਤੇ ਹਲਕਾ ਦੱਖਣੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਸਾਜਨ ਦਾ ਮੂੰਹ ਮਿੱਠਾ ਕਰਵਾ…

 

ਕਨਿਸ਼ ਧਾਮੀ ਅਤੇ ਸਰਬਜੀਤ ਸਿੰਘ ਸਾਜਨ ਨੂੰ ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 24 ਜੂਨ (ਫੁੱਲਜੀਤ ਸਿੰਘ ਵਰਪਾਲ) – ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵ-ਨਿਯੁਕਤ ਅੰਮ੍ਰਿਤਸਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਕਨਿਸ਼ ਧਾਮੀ ਅਤੇ ਹਲਕਾ ਦੱਖਣੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਸਾਜਨ ਦਾ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਇੰਦਰਬੀਰ ਸਿੰਘ ਬੁਲਾਰੀਆ ਨੇ ਦੋਵਾਂ ਨੌਜਵਾਨ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨ ਵਰਗ ਨੂੰ ਸੰਗਠਨ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਤੰਦਰੁਸਤ ਅਤੇ ਜਾਗਰੂਕ ਨੌਜਵਾਨ ਹੀ ਸਮਾਜ ਅਤੇ ਦੇਸ਼ ਦਾ ਭਵਿੱਖ ਹਨ।

ਅੰਮ੍ਰਿਤਸਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਕਨਿਸ਼ ਧਾਮੀ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਵਿੰਗ ਨੂੰ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਧ ਤੋਂ ਵੱਧ ਸੀਟਾਂ ਕਾਂਗਰਸ ਦੀ ਝੋਲੀ ਵਿੱਚ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਹਲਕਾ ਦੱਖਣੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਸਾਜਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਕੰਮ ਕਰਨਗੇ ਅਤੇ 2027 ਵਿੱਚ ਹਲਕਾ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ ਨੂੰ ਮੁੜ ਵਿਧਾਇਕ ਬਣਾਉਣ ਲਈ ਯੂਥ ਵਿੰਗ ਪੂਰੀ ਤਨਦੇਹੀ ਨਾਲ ਕੰਮ ਕਰੇਗਾ।

ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਸ਼ੇਰ ਗਿੱਲ, ਕੌਂਸਲਰ ਅਸ਼ਵਨੀ ਕੁਮਾਰ ਕਾਲੇ ਸ਼ਾਹ, ਮੋਹਨ ਸਿੰਘ ਮਾੜੀ ਮੇਘਾ, ਕੌਂਸਲਰ ਅਮਿਤ ਕੁਮਾਰ ਵਿੱਕੀ, ਕਿਸਾਨ ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਡੇਰੀ ਵਾਲੇ, ਓਬੀਸੀ ਵਿੰਗ ਦੇ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਐਮ.ਆਰ., ਅਮਰਜੀਤ ਸਿੰਘ ਜੋੜਾ, ਬਰਜਿੰਦਰ ਸਿੰਘ ਟਿੰਕੂ, ਪਾਲ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed