ਅੰਮ੍ਰਿਤਸਰ, 30 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਆਯੋਜਿਤ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਵਿੱਚ ਜਗਦਗੁਰੂ ਸਵਾਮੀ ਅਸ਼ਨੀਲ ਮਹਾਰਾਜ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸਵਾਮੀ ਅਸ਼ਨੀਲ ਮਹਾਰਾਜ ਜੀ ਨੂੰ ਭੋਲੇ ਸ਼ੰਕਰ ਜੀ ਦਾ ਪਵਿੱਤਰ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਧਾਰਮਿਕ ਅਤੇ ਆਧਿਆਤਮਿਕ ਮਾਹੌਲ ਵਿੱਚ ਹਾਜ਼ਰ ਸੰਗਤ ਨੇ ਭਗਵਾਨ ਸ਼ਿਵ ਦੇ ਜੈਕਾਰਿਆਂ ਨਾਲ ਸ਼ਰਧਾ ਪ੍ਰਗਟਾਈ। ਸਵਾਮੀ ਅਸ਼ਨੀਲ ਮਹਾਰਾਜ ਜੀ ਨੇ ਸਮਾਜ ਵਿੱਚ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਆਧਿਆਤਮਿਕ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ।
















