ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮੁੱਖ ਮੰਤਰੀ ਮਹਿਲਾ ਮਾਨ-ਸਨਮਾਨ ਯੋਜਨਾ ਨਾਲ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਮਿਲਿਆ ਸਨਮਾਨ- ਐਡਵੋਕੇਟ ਹਰਪਾਲ ਨਿੱਜਰ

  ਅੰਮ੍ਰਿਤਸਰ, 30 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਬਲਾਕ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ Arvind Kejriwal ਅਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਅਗਵਾਈ…

 

ਅੰਮ੍ਰਿਤਸਰ, 30 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਬਲਾਕ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ Arvind Kejriwal ਅਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਅੱਜ 1 ਜੁਲਾਈ ਤੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਹਿਲਾ ਮਾਨ-ਸਨਮਾਨ ਯੋਜਨਾ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਵਾਭਿਮਾਨ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ।

ਐਡਵੋਕੇਟ ਨਿੱਜਰ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਮਹਿਲਾਵਾਂ ਨੂੰ ਸਤਿਕਾਰ ਅਤੇ ਆਰਥਿਕ ਸਵੈ-ਨਿਰਭਰਤਾ ਨਾਲ ਜੋੜਦਿਆਂ ਇਸ ਤਰ੍ਹਾਂ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੀ ਸਮਾਜਿਕ ਭਾਗੀਦਾਰੀ, ਸਵੈ-ਵਿਸ਼ਵਾਸ ਅਤੇ ਪਰਿਵਾਰ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਹੁਣ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਏ ਜਾ ਰਹੇ ਫ਼ੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਲੋਕ-ਭਲਾਈ ਨੂੰ ਆਪਣੀ ਪਹਿਲੀ ਤਰਜੀਹ ਮੰਨਦੀ ਹੈ।

ਐਡਵੋਕੇਟ ਨਿੱਜਰ ਨੇ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਮਾਨ-ਸਨਮਾਨ ਰਾਸ਼ੀ ਉਨ੍ਹਾਂ ਦੇ ਰੋਜ਼ਾਨਾ ਦੇ ਖਰਚਿਆਂ ਵਿੱਚ ਸਹਾਇਕ ਸਾਬਤ ਹੋਵੇਗੀ ਅਤੇ ਪਰਿਵਾਰਕ ਆਰਥਿਕਤਾ ਨੂੰ ਵੀ ਮਜ਼ਬੂਤੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਮਹਿਲਾਵਾਂ ਹੋਰ ਆਤਮਨਿਰਭਰ ਬਣਨਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨੂੰ ਸਮਰਪਿਤ ਹੋਰ ਕਈ ਵੱਡੇ ਫ਼ੈਸਲੇ ਲਏ ਜਾਣਗੇ। ਉਨ੍ਹਾਂ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਇਸ ਯੋਜਨਾ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਬਦਲਾਅ ਦਾ ਨਵਾਂ ਅਧਿਆਇ ਸਾਬਤ ਹੋਵੇਗਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports