ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ – ਡਾ ਮੀਨਾਕਸ਼ੀ ਢੀਂਗਰਾ

    ਫਿਰੋਜ਼ਪੁਰ, 30 ਜੂਨ (ਰਾਜੀਵ ਕੁਮਾਰ, ਰਿ਼ੱਕੁ ਵਾਹੀ) ਸਿਵਲ ਸਰਜਨ ਡਾ ਮੀਨਾਕਸ਼ੀ ਢੀਂਗਰਾ ਦੀ ਅਗਵਾਈ ਹੇਠ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਵਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ…

 

 

ਫਿਰੋਜ਼ਪੁਰ, 30 ਜੂਨ (ਰਾਜੀਵ ਕੁਮਾਰ, ਰਿ਼ੱਕੁ ਵਾਹੀ) ਸਿਵਲ ਸਰਜਨ ਡਾ ਮੀਨਾਕਸ਼ੀ ਢੀਂਗਰਾ ਦੀ ਅਗਵਾਈ ਹੇਠ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਵਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ।

ਸਿਵਲ ਸਰਜਨ ਫ਼ਿਰੋਜਪੁਰ ਡਾ ਮੀਨਾਕਸ਼ੀ ਢੀਂਗਰਾ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ ਅਤੇ ਕਾਰਜਕਾਰੀ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਸ਼ਾਇਨਾ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਜਿਲ੍ਹਾ ਫ਼ਿਰੋਜ਼ਪੁਰ ਅੰਦਰ ਬੂਥ ਅਤੇ ਟਰਾਂਜ਼ਿਟ ਬੂਥਾਂ ਵਿੱਖੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ 29 ਜੂਨ ਤੇ 30 ਜੂਨ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮ ‘ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ ਸੁਪਰਵਾਈਜਰ ਵੀ ਲਗਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਵੱਖ ਵੱਖ ਪ੍ਰੋਗਰਾਮ ਅਫ਼ਸਰਾਂ ਵਲੋਂ ਜ਼ਿਲੇ ਦੇ ਵੱਖ ਵੱਖ ਖੇਤਰਾਂ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਜਿਲ੍ਹੇ ਦਾ ਕੋਈ ਵੀ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports