ਫਿਰੋਜ਼ਪੁਰ, (ਰਾਜੀਵ ਕੁਮਾਰ, ਰਿ਼ੱਕੁ ਵਾਹੀ):- ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਟੈਂਡੀ ਵਾਲਾ, ਗਟੀ ਰਹਿਮੇ ਕੇ ਅਤੇ ਚੂਹੜੀ ਵਾਲਾ ਵਿਖੇ ਪਹੁੰਚੇ ਕੇ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕੁੱਝ ਸਮੱਸਿਆਵਾਂ ਦਾ ਮੌਕੇ ਤੇ ਹੱਲ ਵੀ ਕੀਤਾ।
ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜ਼ਾ ਲਈ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਵੀ ਭਰਵਾ ਹੁੰਗਾਰਾ ਦਿੱਤਾ ਗਿਆ ਅਤੇ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਗਿਆ।
















