ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮਮਤਾ ਦੱਤਾ ਨੇ ਅੰਮ੍ਰਿਤਸਰ ਹਲਕਾ ਪੂਰਬੀ ਵਿਖੇ ਫੜੀ ਸਰਗਰਮੀ   ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਤੇਜ਼

    ਅੰਮ੍ਰਿਤਸਰ, 3 ਅਪ੍ਰੈਲ (ਕੇ. ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੈਡਮ ਮਮਤਾ ਦੱਤਾ ਨੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆ ਦਿੱਤੀ ਹੈ। ਮਮਤਾ ਦੱਤਾ ਵੱਲੋਂ ਇਲਾਕੇ ਵਿੱਚ…

 

 

ਅੰਮ੍ਰਿਤਸਰ, 3 ਅਪ੍ਰੈਲ (ਕੇ. ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੈਡਮ ਮਮਤਾ ਦੱਤਾ ਨੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆ ਦਿੱਤੀ ਹੈ।

ਮਮਤਾ ਦੱਤਾ ਵੱਲੋਂ ਇਲਾਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾ ਰਹੇ ਹਨ।

ਉਨ੍ਹਾਂ ਨੇ ਆਪਣੇ ਜਨ ਸੰਪਰਕ ਅਭਿਆਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ।

ਇਸ ਦੇ ਨਾਲ ਹੀ ਮਮਤਾ ਦੱਤਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਰਹੀ ਹੈ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports