ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪ੍ਰਣਵ ਧਵਨ ਨੇ ਆਪ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

  ਅੰਮ੍ਰਿਤਸਰ, 4 ਜੁਲਾਈ (ਕੇ.ਐਲ. ਜੀਤ ਵਾਲੀਆ)- ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਇੰਚਾਰਜ ਅਤੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਸ਼੍ਰੀ ਪ੍ਰਣਵ ਧਵਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਕੀਤੀ ਮੁਲਾਕਾਤ। ਭੇਂਟ ਦੌਰਾਨ ਸ਼੍ਰੀ ਕੇਜਰੀਵਾਲ ਜੀ ਨੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਆਯੋਜਿਤ “ਇੱਕ ਸ਼ਾਮ…

 

ਅੰਮ੍ਰਿਤਸਰ, 4 ਜੁਲਾਈ (ਕੇ.ਐਲ. ਜੀਤ ਵਾਲੀਆ)- ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਇੰਚਾਰਜ ਅਤੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਸ਼੍ਰੀ ਪ੍ਰਣਵ ਧਵਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਕੀਤੀ ਮੁਲਾਕਾਤ।

ਭੇਂਟ ਦੌਰਾਨ ਸ਼੍ਰੀ ਕੇਜਰੀਵਾਲ ਜੀ ਨੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਆਯੋਜਿਤ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਪ੍ਰੋਗਰਾਮ ਦੀ ਸਫਲਤਾ ਲਈ ਸ਼੍ਰੀ ਪ੍ਰਣਵ ਧਵਨ ਦੀ ਮਿਹਨਤ ਅਤੇ ਸਮਰਪਣ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਇਹ ਪ੍ਰਣਵ ਧਵਨ ਲਈ ਮਾਣ ਅਤੇ ਸਨਮਾਨ ਦਾ ਪਲ ਸੀ।

*ਜ਼ਿਕਰਯੋਗ ਹੈ ਕਿ* ਮਿਤੀ 27 ਜੂਨ 2026, ਸ਼ਨੀਵਾਰ ਨੂੰ ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਅੰਮ੍ਰਿਤਸਰ ਉੱਤਰੀ ਦੇ ਰਣਜੀਤ ਐਵੇਨਿਊ ਸਥਿਤ ਪਾਈਟੈਕਸ ਗਰਾਊਂਡ ਵਿੱਚ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ”ਨਾਮਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ ਸੀ।

ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਪੋਲੀਟੀਕਲ ਐਡਵਾਈਜ਼ਰ ਸ਼੍ਰੀ ਦੀਪਕ ਬਾਲੀ ਜੀ ਅਤੇ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਇੰਚਾਰਜ ਸ਼੍ਰੀ ਵਿਜੇ ਸ਼ਰਮਾ ਜੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਤਿਕਾਰਯੋਗ ਵਿਧਾਇਕ ਅਤੇ ਹਲਕਾ ਇੰਚਾਰਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਦੇ ਇੰਚਾਰਜ ਹੋਣ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹੋਣ ਦੇ ਨਾਤੇ ਪਾਰਟੀ ਹਾਈਕਮਾਂਡ ਨੇ ਇਸ ਮਹੱਤਵਪੂਰਨ ਆਯੋਜਨ ਦੀ ਜ਼ਿੰਮੇਵਾਰੀ ਉਨ੍ਹਾਂ ‘ਤੇ ਭਰੋਸਾ ਜਤਾਉਂਦੇ ਹੋਏ ਸੌਂਪੀ ਸੀ।

ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਭਜਨ ਗਾਇਕ ਸ਼੍ਰੀ ਹੰਸਰਾਜ ਰਘੁਵੰਸ਼ੀ ਜੀ ਨੂੰ ਇਸ ਪ੍ਰੋਗਰਾਮ ਵਿੱਚ ਸੱਦਿਆ ਗਿਆ ਸੀ। ਇਸ ਵਿਸ਼ਾਲ ਆਯੋਜਨ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਲਗਭਗ *20,000* ਸ਼ਰਧਾਲੂਆਂ ਨੇ ਹਿੱਸਾ ਲਿਆ ਅਤੇ ਪ੍ਰੋਗਰਾਮ ਪੂਰੀ ਤਰ੍ਹਾਂ ਸਫਲ ਰਿਹਾ।

ਪ੍ਰੋਗਰਾਮ ਦੀ ਬੇਮਿਸਾਲ ਸਫਲਤਾ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਵਿਜੇ ਸ਼ਰਮਾ ਜੀ ਅਤੇ ਪੰਜਾਬ ਸਰਕਾਰ ਸੈਰ-ਸਪਾਟਾ ਵਿਭਾਗ ਦੇ ਪੋਲੀਟੀਕਲ ਐਡਵਾਈਜ਼ਰ ਸ਼੍ਰੀ ਦੀਪਕ ਬਾਲੀ ਜੀ ਨੇ ਸ਼੍ਰੀ ਪ੍ਰਣਵ ਧਵਨ ਦੀ ਮਿਹਨਤ ਅਤੇ ਕੁਸ਼ਲ ਪ੍ਰਬੰਧਨ ਦੀ ਪ੍ਰਸ਼ੰਸਾ ਕੀਤੀ। ਇਸੇ ਲੜੀ ਵਿੱਚ ਉਨ੍ਹਾਂ ਨੂੰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਮਿਲਵਾ ਕੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤਾ ਗਈ।

ਸ਼੍ਰੀ ਕੇਜਰੀਵਾਲ ਜੀ ਨੇ ਪ੍ਰਣਵ ਧਵਨ ਨੂੰ ਭਵਿੱਖ ਵਿੱਚ ਵੀ ਇਸੇ ਊਰਜਾ ਅਤੇ ਨਿਸ਼ਠਾ ਨਾਲ ਜਨਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਸ਼੍ਰੀ ਪ੍ਰਣਵ ਧਵਨ ਨੇ ਇਸ ਸਨਮਾਨ ਅਤੇ ਆਸ਼ੀਰਵਾਦ ਲਈ ਵਿਸ਼ੇਸ਼ ਤੌਰ ‘ਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਵਿਜੇ ਸ਼ਰਮਾ ਜੀ ਅਤੇ ਪੰਜਾਬ ਸਰਕਾਰ ਸੈਰ-ਸਪਾਟਾ ਵਿਭਾਗ ਦੇ ਪੋਲੀਟੀਕਲ ਐਡਵਾਈਜ਼ਰ ਸ਼੍ਰੀ ਦੀਪਕ ਬਾਲੀ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਵਿਕਾਸ ਅਤੇ ਜਨ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports