ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

“ਆਪ” ਜ਼ਿਲ੍ਹਾ ਮੁੱਖ ਦਫ਼ਤਰ ਪੁੱਜੇ ਵਰਲਡ ਹੈਵੀਵੇਟ ਚੈਂਪੀਅਨ ਸ਼ਮਸ਼ੇਰ ਸਿੰਘ ਸ਼ੇਰਾ ਵੱਲੋਂ ਜਰਨੈਲ ਸਿੰਘ ਢੌਟ ਦਾ ਸਨਮਾਨ

  ਅੰਮ੍ਰਿਤਸਰ 4 ਜੁਲਾਈ( ਮਨਪ੍ਰੀਤ ਸਿੰਘ ਸੇਠੀ, ਫੁਲਜੀਤ ਸਿੰਘ ਵਰਪਾਲ )- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਅੱਜ ਵਰਲਡ ਹੈਵੀਵੇਟ ਚੈਂਪੀਅਨ ਸ਼ਮਸ਼ੇਰ ਸਿੰਘ ਸ਼ੇਰਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਜਰਨੈਲ ਸਿੰਘ ਢੌਟ ਨੂੰ ਲੋਕ ਸਭਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਸਮਾਗਮ…

 

ਅੰਮ੍ਰਿਤਸਰ 4 ਜੁਲਾਈ( ਮਨਪ੍ਰੀਤ ਸਿੰਘ ਸੇਠੀ, ਫੁਲਜੀਤ ਸਿੰਘ ਵਰਪਾਲ )- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਅੱਜ ਵਰਲਡ ਹੈਵੀਵੇਟ ਚੈਂਪੀਅਨ ਸ਼ਮਸ਼ੇਰ ਸਿੰਘ ਸ਼ੇਰਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਜਰਨੈਲ ਸਿੰਘ ਢੌਟ ਨੂੰ ਲੋਕ ਸਭਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਸਾਬਕਾ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਅਤੇ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਵੀ ਉਨ੍ਹਾਂ ਦੀ ਵਿਸ਼ਵ ਪੱਧਰੀ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ।

ਜਰਨੈਲ ਸਿੰਘ ਢੌਟ ਨੇ ਇਸ ਮੌਕੇ ਕਿਹਾ ਕਿ ਸ਼ਮਸ਼ੇਰ ਸਿੰਘ ਸ਼ੇਰਾ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਵਿਸ਼ਵ ਪੱਧਰ ’ਤੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਹ ਸ਼ਾਨਦਾਰ ਉਪਲਬਧੀ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਨੌਜਵਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਸਾਬਤ ਕਰਦੇ ਹਨ ਕਿ ਲਗਨ ਅਤੇ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਵਧੀਆ ਮੌਕੇ ਪ੍ਰਦਾਨ ਕਰਨ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਹੋਰ ਨੌਜਵਾਨ ਵੀ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਚਮਕਾਉਣ।

ਵਰਲਡ ਹੈਵੀਵੇਟ ਚੈਂਪੀਅਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਵੱਡਾ ਹੌਸਲਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਹੋਰ ਵੱਧ ਮਿਹਨਤ ਅਤੇ ਸਮਰਪਣ ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਵਿਸ਼ਵ ਪੱਧਰ ’ਤੇ ਉੱਚਾ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ, ਕਿਉਂਕਿ ਖੇਡਾਂ ਹੀ ਸਫ਼ਲਤਾ ਅਤੇ ਤੰਦਰੁਸਤ ਸਮਾਜ ਦੀ ਮਜ਼ਬੂਤ ਨੀਂਹ ਹਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports