ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਦਾ ਜਨਮ ਦਿਨ ਦੋਸਤਾਂ ਨੇ ਮਿਲ-ਜੁਲ ਕੇ ਮਨਾਇਆ

  ਅੰਮ੍ਰਿਤਸਰ, 6 ਜੁਲਾਈ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਦਾ ਜਨਮ ਦਿਨ ਸਥਾਨਕ ਯੂ.ਟੀ. ਮਾਰਕੀਟ ਸਥਿਤ ਗਰੀਕੋ ਰੈਸਟੋਰੈਂਟ ਵਿੱਚ ਉਨ੍ਹਾਂ ਦੇ ਦੋਸਤਾਂ ਵੱਲੋਂ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟ ਕੇ ਹਰਜਿੰਦਰ ਸਿੰਘ ਜਿੰਦਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ…

 

ਅੰਮ੍ਰਿਤਸਰ, 6 ਜੁਲਾਈ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਦਾ ਜਨਮ ਦਿਨ ਸਥਾਨਕ ਯੂ.ਟੀ. ਮਾਰਕੀਟ ਸਥਿਤ ਗਰੀਕੋ ਰੈਸਟੋਰੈਂਟ ਵਿੱਚ ਉਨ੍ਹਾਂ ਦੇ ਦੋਸਤਾਂ ਵੱਲੋਂ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟ ਕੇ ਹਰਜਿੰਦਰ ਸਿੰਘ ਜਿੰਦਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਉੱਚਾਈਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।

ਸਮਾਗਮ ਵਿੱਚ ਪੰਜਾਬ ਮੀਡੀਆ ਟਾਈਮਜ਼ ਅਖਬਾਰ ਦੇ ਮੁੱਖ ਸੰਪਾਦਕ ਕੇ.ਐਲ. ਜੀਤ ਵਾਲੀਆ,ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ, ਯੂਥ ਕਾਂਗਰਸ ਪੰਜਾਬ ਦੇ ਸਕੱਤਰ ਅਮਨਪ੍ਰੀਤ ਸਿੰਘ ਹੈਰੀ, ਰੁਬਲਪ੍ਰੀਤ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਰਵੀ ਮਾਹਲ, ਜਿਮੀ ਵੇਰਕਾ, ਅੰਮ੍ਰਿਤ ਖਹਿਰਾ, ਚਰਨਜੀਤ ਸਿੰਘ, ਅਮਨਪ੍ਰੀਤ ਸਿੰਘ, ਪਵਨ ਸ਼ਰਮਾ, ਅਭੀ ਸ਼ਰਮਾ ਅਤੇ ਹੋਰ ਸਾਥੀ ਹਾਜ਼ਰ ਸਨ।

ਇਸ ਮੌਕੇ ਬੁਲਾਰਿਆਂ ਨੇ ਹਰਜਿੰਦਰ ਸਿੰਘ ਜਿੰਦਾ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋੜਵੰਦਾਂ ਦੀ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿੰਦੇ ਹਨ। ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ।

ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਜਿੰਦਾ ਨੇ ਆਪਣੇ ਜਨਮ ਦਿਨ ਮੌਕੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇ ਪੈਕੇਟ ਵੰਡ ਕੇ ਆਪਣੇ ਜਨਮ ਦਿਨ ਨੂੰ ਸੇਵਾ ਅਤੇ ਮਨੁੱਖਤਾ ਨੂੰ ਸਮਰਪਿਤ ਕੀਤਾ ਗਿਆ। ਹਾਜ਼ਰ ਸਾਰਿਆਂ ਨੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਾਰਜ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports