ਮਜੀਠਾ, 6 ਜੁਲਾਈ (ਸੁਭਾਸ਼ ਚੰਦਰ ਭਗਤ) :- ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਜਿਸ ਵਿੱਚ 12ਵੀ ਕਲਾਸ ਦੇ ਵਿਦਿਆਰਥੀ ਜਿਨ੍ਹਾਂ ਨੇ 90 ਪ੍ਰਤੀਸ਼ਤ ਤੋ ਜਿਆਦਾ ਅੰਕ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਬੀਤੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸਮੇਸ਼ ਆਡੀਟੋਰੀਅਮ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਵਿਚ 90 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਮੌਕੇ ਸਿਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਸ ਅਤੇ ਮਨੀਸ਼ ਸਿਸੋਦੀਆ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਨੇ ਇੰਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿਚ ਮਜੀਠਾ ਦੇ ਸੇਟ ਸੋਲਜ਼ਰ ਇਲੀਟ ਕਾਨਵੈਜ਼ਟ ਸਕੂਲ ਮਜੀਠਾ ਦੇ ਹੋਣਹਾਰ ਵਿਦਿਆਰਥੀ ਅਰਸ਼ਦੀਪ ਸਿੰਘ ਜਿਸ ਨੇ ਬਾਹਰਵੀ ਕਲਾਸ ਵਿਚ 97.2 ਫੀਸਦੀ ਅੰਕ, ਹਰਸਿਮਰਤ ਕੌਰ ਨੇ 97 ਫੀਸਦੀ ਅੰਕ ਅਤੇ ਅਨੁਰੀਤ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕੀਤੇ ਸਨ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿਸ ਦੇ ਮਿਹਨਤੀ ਅਧਿਆਪਕਾ ਦੀ ਮਿਹਨਤ ਦਾ ਸਦਕਾ ਜਿਲ੍ਹਾ ਪੱਧਰੀ ਸਮਾਗਮ ਵਿਚ ਇਸ ਸਕੂਲ ਦੇ ਵਿਦਿਆਰਥੀਆ ਨੂੰ ਸਨਮਾਨ ਮਿਲਿਆ ਹੈ। ਵਿਦਿਆਰਥੀਆਂ ਨੂੰ ਸਨਮਾਨ ਮਿਲਣ ਤੇ ਮੈਨੇਜਿੰਗ ਡਾਇਰੈਕਟਰ ਡਾ: ਮੰਗਲ ਸਿੰਘ ਕਿਸ਼ਨਪੁਰੀ, ਸਕੂਲ ਮੈਨੇਜ਼ਮੈਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਜ਼, ਮੁੱਖ ਪ੍ਰਬੰਧਕ ਮੈਡਮ ਹਰਜਿੰਦਰਪਾਲ ਕੋਰ , ਡਾਇਰੈਕਟਰ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬਚਿਆਂ ਦੀ ਹੌਸਲਾ ਅਫਜ਼ਾਈ ਕੀਤੀ।
ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਸਨਮਾਨਿਤ
ਮਜੀਠਾ, 6 ਜੁਲਾਈ (ਸੁਭਾਸ਼ ਚੰਦਰ ਭਗਤ) :- ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਜਿਸ ਵਿੱਚ 12ਵੀ ਕਲਾਸ ਦੇ ਵਿਦਿਆਰਥੀ ਜਿਨ੍ਹਾਂ ਨੇ 90 ਪ੍ਰਤੀਸ਼ਤ ਤੋ ਜਿਆਦਾ ਅੰਕ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਬੀਤੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ…
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













