ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f
,

ਵਿਧਾਇਕਾ ਜੀਵਨਜੋਤ ਕੌਰ ਨੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ…

ਅੰਮ੍ਰਿਤਸਰ, 13 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ।

ਵਿਧਾਇਕਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ, ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿਜਰ, ਆਮ ਆਦਮੀ ਪਾਰਟੀ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ, ਆਸੂ ਬੰਸਲ,ਮਨਿੰਦਰ ਸਿੰਘ ਧਾਰੋਵਾਲੀ, ਸਾਹਿਬ ਸਿੰਘ ਪੰਨੂ, ਗੁਰਪ੍ਰੀਤ ਸਿੰਘ ਰੂਬਲ,ਦਲਜੀਤ ਸਿੰਘ, ਮੈਡਮ ਵਿਜੇ ਕੌਰ, ਮੈਡਮ ਮਨਦੀਪ ਕੌਰ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports