ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮਨੁੱਖੀ ਅਧਿਕਾਰ ਮੰਚ ਵੱਲੋਂ ਹਰਭਜਨ ਸਾਗਰ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ – ਡਾਕਟਰ ਖੇੜਾ

  ਫ਼ਤਹਿਗੜ੍ਹ ਸਾਹਿਬ 13 ਜੁਲਾਈ ( ਜੇ ਐੱਸ ਖੰਨਾ ) ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਵਾਤਾਵਰਨ ਨੂੰ ਬਚਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਸਾਗਰ ਰਿਜੋਰਟ ਜਾਡਲਾ ਰੋਡ ਰਾਹੋਂ ਵਿਖੇ ਅਵਤਾਰ ਸਿੰਘ ਰਿਟਾਇਰ ਡੀ ਐਸ ਪੀ ਚੇਅਰਮੈਨ ਐਂਟੀ ਕ੍ਰਾਈਮ ਸੈੱਲ ਜੋਨ ਦੋਆਬਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ…

 

ਫ਼ਤਹਿਗੜ੍ਹ ਸਾਹਿਬ 13 ਜੁਲਾਈ ( ਜੇ ਐੱਸ ਖੰਨਾ ) ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਵਾਤਾਵਰਨ ਨੂੰ ਬਚਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਸਾਗਰ ਰਿਜੋਰਟ ਜਾਡਲਾ ਰੋਡ ਰਾਹੋਂ ਵਿਖੇ ਅਵਤਾਰ ਸਿੰਘ ਰਿਟਾਇਰ ਡੀ ਐਸ ਪੀ ਚੇਅਰਮੈਨ ਐਂਟੀ ਕ੍ਰਾਈਮ ਸੈੱਲ ਜੋਨ ਦੋਆਬਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਪ੍ਰਸਨਲ ਸੈਕਟਰੀ ਹੁਸਨ ਲਾਲ ਸੂੰਢ, ਪਦਮ ਮਾਨ ਚੇਅਰਮੈਨ ਜੈਪੁਰ ਰਾਜਸਥਾਨ ਵਿਸ਼ੇਸ਼ ਤੌਰ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਭਜਨ ਲਾਲ ਸਾਗਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅਮਰਪ੍ਰੀਤ ਸਿੰਘ ਸੇਠ ਨੂੰ ਅਡਵਾਈਜ਼ਰ ਪੰਜਾਬ, ਅਮਰੀਕ ਸਿੰਘ ਕਾਹਲੋ ਨੂੰ ਮੀਤ ਪ੍ਰਧਾਨ ਪੰਜਾਬ ਅਤੇ ਗੌਰਵ ਮੋਂਗਾ ਨੂੰ ਜਲੰਧਰ ਟੀਮ ਵਿੱਚ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਹ ਬੂਟੇ ਫ਼ਲਦਾਰ, ਛਾਂ ਦਾਰ, ਫੁੱਲ ਦਾਰ ਅਤੇ ਮੈਡੀਕੇਟਡ ਬੂਟੇ ਲਗਾਏ ਜਾ ਸਕਦੇ ਹਨ ਤਾਂ ਜ਼ੋ ਧਰਤੀ ਦਾ ਵਿਗੜਿਆ ਹੋਇਆ ਸੰਤੁਲਨ ਬਰਾਬਰ ਲਿਆਂਦਾ ਜਾ ਸਕੇ। ਹਰ ਵਿਅਕਤੀ ਨੂੰ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਇਕ ਇਕ ਬੂਟਾ ਲਗਵਾਉਣਾ ਚਾਹੀਦਾ ਹੈ ਤਾਂ ਜ਼ੋ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ, ਜਸਵੀਰ ਸਿੰਘ ਹੁੰਦਲ, ਲਖਵਿੰਦਰ ਸਿੰਘ ਹੁੰਦਲ, ਹਰਸ਼ ਜਾਂਗੜਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਨਿਰਮਲ ਲਾਲ ਭਾਰਟਾ ਚੇਅਰਮੈਨ ਐਨ ਆਰ ਆਈ ਸੈੱਲ, ਪ੍ਰਭਨੂਰ ਸਿੰਘ, ਸ਼ਿੰਗਾਰਾ ਸਿੰਘ, ਸੁਰਜੀਤ ਸਿੰਘ, ਰਾਜਿੰਦਰ ਪਾਲ ਟੰਡਨ ਅਤੇ ਹੋਰ ਬਹੁਤ ਸਾਰੇ ਮੈਂਬਰ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports