ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f
,

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਨਾਰੀ ਸ਼ਕਤੀਕਰਨ ਨੂੰ ਮਿਲਿਆ ਨਵਾਂ ਬਲ

ਹਰਪਿੰਦਰ ਕੌਰ, ਮਨਵੀਰ ਕੌਰ ਭੱਲਾ, ਵਰਦੀਪ ਕੌਰ ਸਿੱਧੂ ਅਤੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 13 ਜੁਲਾਈ( ਕੇ.ਐਲ. ਜੀਤ ਵਾਲੀਆ)-ਨਾਰੀ ਸ਼ਕਤੀਕਰਨ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਮਹਿਲਾਵਾਂ ਨੂੰ ਸੰਸਥਾ…

ਹਰਪਿੰਦਰ ਕੌਰ, ਮਨਵੀਰ ਕੌਰ ਭੱਲਾ, ਵਰਦੀਪ ਕੌਰ ਸਿੱਧੂ ਅਤੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਜੁਲਾਈ( ਕੇ.ਐਲ. ਜੀਤ ਵਾਲੀਆ)-ਨਾਰੀ ਸ਼ਕਤੀਕਰਨ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਮਹਿਲਾਵਾਂ ਨੂੰ ਸੰਸਥਾ ਦੇ ਅਹਿਮ ਅਹੁਦਿਆਂ ’ਤੇ ਨਿਯੁਕਤ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਸਮਾਜ ਅਤੇ ਵਪਾਰਕ ਖੇਤਰ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਯੋਗਤਾ, ਸਮਰਪਣ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੀਆਂ ਮਹਿਲਾਵਾਂ ਨੂੰ ਅੱਗੇ ਲਿਆ ਕੇ ਨਾਰੀ ਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ।

ਇਸ ਮੌਕੇ ਆਧੁਨਿਕ ਇਮਾਰਤਸਾਜ਼ੀ ਦੇ ਖੇਤਰ ਨਾਲ ਜੁੜੀ ਸਰਦਾਰਨੀ ਹਰਪਿੰਦਰ ਕੌਰ ਨੂੰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਨਾਰੀ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਸਿਰੋਪਾਓ ਅਤੇ ਨਿਯੁਕਤੀ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਬੀਬੀ ਮਨਵੀਰ ਕੌਰ ਭੱਲਾ ਨੂੰ ਸੰਸਥਾ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਅਤੇ ਸਿਰੋਪਾਓ ਭੇਟ ਕੀਤਾ ਗਿਆ। ਸ੍ਰੀਮਤੀ ਵਰਦੀਪ ਕੌਰ ਸਿੱਧੂ ਨੂੰ ਜਨਰਲ ਸਕੱਤਰ ਅਤੇ ਬੀਬੀ ਵਿਪਨਪ੍ਰੀਤ ਕੌਰ ਨੂੰ ਯੂਥ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਸਾਰੀਆਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ।

ਨਵ-ਨਿਯੁਕਤ ਮਹਿਲਾ ਅਹੁਦੇਦਾਰਾਂ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ ਅਤੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣਗੀਆਂ।

ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਸੰਸਥਾ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਸੰਸਥਾ ਸਮਾਜ ਸੇਵਾ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗੀ।

ਸਮਾਗਮ ਵਿੱਚ ਗੁਲਜ਼ਾਰ ਅਸਟੇਟ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਮਨਜਿੰਦਰ ਸਿੰਘ, ਜਤਿੰਦਰ ਪਾਲ ਸਿੰਘ (ਬੌਬੀ ਬਾਦਸ਼ਾਹ), ਸਰਬਰਿੰਦਰਜੀਤ ਸਿੰਘ (ਸੋਨੂੰ ਸੁਲਤਾਨਵਿੰਡ), ਗੁਰਦੀਪ ਸਿੰਘ ਧੁੰਨਾ, ਰੇਣੂ ਅਰੋੜਾ, ਸੁਖਦੀਪ ਸਿੰਘ ਅਰੋੜਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports