ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਜੁਲਾਈ (ਕੇ.ਐਲ. ਜੀਤ ਵਾਲੀਆ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਸਨਮਾਨ ਨਾਲ ਨਿਵਾਜੇ ਗਏ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਪਹੁੰਚ ਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਲਾਈ ਕੇਂਦਰ ਵੱਲੋਂ ਮਾਨਵਤਾ ਦੀ ਭਲਾਈ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ…

ਅੰਮ੍ਰਿਤਸਰ, 19 ਜੁਲਾਈ (ਕੇ.ਐਲ. ਜੀਤ ਵਾਲੀਆ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਸਨਮਾਨ ਨਾਲ ਨਿਵਾਜੇ ਗਏ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਪਹੁੰਚ ਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਲਾਈ ਕੇਂਦਰ ਵੱਲੋਂ ਮਾਨਵਤਾ ਦੀ ਭਲਾਈ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਵੱਖ-ਵੱਖ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਸਮਾਜ ਵਿੱਚ ਅਜਿਹੀਆਂ ਸੰਸਥਾਵਾਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੁੰਦੀ ਹੈ, ਜੋ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦ ਅਤੇ ਪੀੜਤ ਲੋਕਾਂ ਦੀ ਸੇਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਬੀਬੀ ਕੋਲਾ ਜੀ ਭਲਾਈ ਕੇਂਦਰ ਇਸ ਸੋਚ ਨੂੰ ਅਮਲੀ ਰੂਪ ਦੇ ਰਿਹਾ ਹੈ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਕੇਂਦਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਕਾਰਜ ਕਰ ਰਿਹਾ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਜਤਿੰਦਰ ਸਿੰਘ ਸ਼ੰਟੀ ਦਾ ਸਵਾਗਤ ਕਰਦਿਆਂ ਭਲਾਈ ਕੇਂਦਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੇਵਾ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਮਦਦ ਕਰਨਾ, ਸਮਾਜ ਵਿੱਚ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਅਤੇ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਇਹ ਸੇਵਾ ਕਾਰਜ ਹੋਰ ਵੀ ਵਿਆਪਕ ਪੱਧਰ ‘ਤੇ ਜਾਰੀ ਰਹਿਣਗੇ।
ਇਸ ਮੌਕੇ ਭਲਾਈ ਕੇਂਦਰ ਵੱਲੋਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮਨਦੀਪ ਸਿੰਘ ਭੋਲੂ, ਰਣਜੀਤ ਸਿੰਘ ਗੋਲਡੀ, , ਗੁਰਪ੍ਰੀਤ ਸਿੰਘ ਢੱਲ, ਮੈਨੇਜਰ ਪਰਮਜੀਤ ਸਿੰਘ ਢੱਲ ਸਮੇਤ ਹੋਰ ਸੇਵਾਦਾਰ ਅਤੇ ਪਤਵੰਤੇ ਵੀ ਹਾਜ਼ਰ ਸਨ। ਸਾਰੇ ਹਾਜ਼ਰ ਵਿਅਕਤੀਆਂ ਨੇ ਸਮਾਜ ਵਿੱਚ ਮਨੁੱਖਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਪ੍ਰਗਟਾਇਆ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports