ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਚੇਅਰਮੈਨ ਪਰਮਜੀਤ ਸੋਨੂੰ ਨੇ ਧੰਜਲ ਤੇ ਢੋਟ ਨਾਲ ਕੀਤੀ ਮੁਲਾਕਾਤ

  ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ, ਲੋਕਾਂ ਦੀ ਸੇਵਾ ਦਾ ਕੀਤਾ ਅਹਿਦ ਅੰਮ੍ਰਿਤਸਰ, 21 ਜੁਲਾਈ (ਫੁੱਲਜੀਤ ਸਿੰਘ ਵਰਪਾਲ ,ਮਨਜੀਤ ਸਿੰਘ ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁਕਤ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਚੇਅਰਮੈਨ ਪਰਮਜੀਤ ਸਿੰਘ ਸੋਨੂੰ ਨੇ ਅੰਮ੍ਰਿਤਸਰ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਰਬਜੋਤ…

 

ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ, ਲੋਕਾਂ ਦੀ ਸੇਵਾ ਦਾ ਕੀਤਾ ਅਹਿਦ

ਅੰਮ੍ਰਿਤਸਰ, 21 ਜੁਲਾਈ (ਫੁੱਲਜੀਤ ਸਿੰਘ ਵਰਪਾਲ ,ਮਨਜੀਤ ਸਿੰਘ ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁਕਤ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਚੇਅਰਮੈਨ ਪਰਮਜੀਤ ਸਿੰਘ ਸੋਨੂੰ ਨੇ ਅੰਮ੍ਰਿਤਸਰ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਤੇ ਕੌਂਸਲਰ ਜਰਨੈਲ ਸਿੰਘ ਢੋਟ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸਰਬਜੋਤ ਸਿੰਘ ਧੰਜਲ ਅਤੇ ਜਰਨੈਲ ਸਿੰਘ ਢੋਟ ਨੇ ਪਰਮਜੀਤ ਸਿੰਘ ਸੋਨੂੰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸੋਨੂੰ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਨਾਲ ਜੋੜਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਦੌਰਾਨ ਪਰਮਜੀਤ ਸਿੰਘ ਸੋਨੂੰ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ।

ਪਰਮਜੀਤ ਸਿੰਘ ਸੋਨੂੰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਪਹੁੰਚਾ ਕੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਜਨਤਾ ਦਾ ਭਰੋਸਾ ਹਾਸਲ ਕਰਨਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports